Home Writings Video Files Audio Files Dasam Quest SantSipahi Home

ਦਸਮ ਗ੍ਰੰਥ ਬਾਰੇ ਗੁੰਮਰਾਹਕੁਨ ਪ੍ਰਚਾਰ ਕਰਨ ਵਿਲੇ-ਸ਼ਰਾਰਤੀ ਅਨਸਰ (ਸ੍ਰੀ ਅਕਾਲ ਤਖਤ ਸਾਹਿਬ)

 

 

 

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਿਤੀ 14 ਮੱਘਰ ਸੰਮਤ ਨਾਨਕਸ਼ਾਹੀ 538 (27-11-06) ਨੂੰ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤ੍ਰਤਾ ਵਿਚ ਪ੍ਰਵਾਨ
 

ਮਤਾ ਨੰ : 2
 

ਕੁਝ ਸ਼ਰਾਰਤੀ ਅਨਸਰਾਂ ਵਲੋਂ ਮੀਡੀਏ ਰਾਹੀਂ ਦਸਮ ਗ੍ਰੰਥ ਬਾਰੇ ਗੁੰਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਗੁਰੁ ਪੰਥ ਨੂੰ ਸਮਰਪਿਤ ਵਿਦਵਾਨ ਸ੍ਰੀ ਅਕਾਲ ਤਖਤ ਸਾਹਿਬ ਦੇ 14 ਮਈ 2000 ਦੇ ਆਦੇਸ਼ਾਂ ਉਪਰ ਪਹਿਰਾ ਦਿੰਦੇ ਹੋਏ ਚੁੱਪ ਹਨ, ਮਾਮਲੇ ਨੂੰ ਧਿਆਨ ਵਿਚ ਰੱਖਦਿਆਂ ਦੀਰਘ ਵਿਚਾਰ ਕਰਨ ਉਪਰੰਤ ਪੰਜ ਸਿੰਘ ਸਾਹਿਬਾਨ ਵੱਲੋਂ ਨਿਰਣਾ ਲਿਆ ਜਾਂਦਾ ਹੈ ਕਿ ਗੁਰੁ ਪੰਥ ਨੂੰ ਸਮਰਪਿਤ ਵਿਦਵਾਨ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਇਤਿਹਾਸਕ ਤੱਥਾਂ ਅਤੇ ਗੁਰਮਤਿ ਦੀ ਰੋਸ਼ਨੀ ਦੇ ਅਧਾਰ ਤੇ ਢੁਕਵਾਂ ਉੱਤਰ ਦੇਣ।
ਗੁਰੁ ਰਾਖਾ

(ਜੋਗਿੰਦਰ ਸਿਘ)

ਜਥੇਦਾਰ

 

 

 

 

 

 

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਆਸ਼ੇ ਸਿਧਾਂਤ ਅਤੇ ਹੁਕਮ

‘‘ਆਦਿ ਅੰਤ ਏਕੇ ਅਵਤਾਰਾ, ਸੋਈ ਗੁਰੂ ਸਮਝਿਯਹੁ ਹਮਾਰਾ।’’ (ਚਰਿਤ੍ਰ 405, 385)

‘‘ਹਮ ਇਹ ਕਾਜ ਜਗਤ ਮੋਂ ਆਏ, ਧਰਮ ਹੇਤ ਗੁਰਦੇਵ ਪਠਾਏ।’’ (ਬਚਿਤ੍ਰ, 5, 42)
 

‘ਮੈਂ ਹੋ ਪਰਮ ਪੁਰਖ ਕੋ ਦਾਸਾ, ਦੇਖਨਿ ਆਯੋ ਜਗਤ ਤਮਾਸਾ।’’ (ਬਚਿਤ੍ਰ, 6, 33)
 

‘‘ਨਮਸਕਾਰ ਤਿਸਹੀ ਕੋ ਹਮਾਰੀ ਸਕਲ ਪ੍ਰਜਾ ਜਿਨਿ ਆਪ ਸਵਾਰੀ।’’ (ਚਰਿਤ੍ਰ 405, 386)

‘‘ਅਸਿ ਕ੍ਰਿਪਾਣ ਖੰਡੋ ਖੜਗ ਤੁਪਕ ਤਬਰ ਅਰ ਤੀਰ। ਸੈਫ ਸਰੋਹੀ ਸੈਹਥੀ ਯਹੈ ਹਮਾਰੇ ਪੀਰ।’’ (ਸਨਾਮਾ, 3)
 

‘‘ਪੰਥ ਚਲੇ ਤਬ ਜਗਤ ਮੈ ਜਬ ਤੁਮ ਕਰਹੁ ਸਹਾਇ।’’ (ਬਚਿਤ੍ਰ, 6, 30)
 

‘‘ਆਦਿ ਪੁਰਖ ਜਿਨ ਏਕੁ ਪਛਾਨਾ, ਦੁਤੀਆ ਭਾਵ ਨ ਮਨ ਮਹਿ ਆਨਾ।’’ (ਚੌਬੀਸ, 21)
 

‘‘ਜੇ ਹਮ ਕੋ ਪਰਮੇਸਰ ਉਚਰਿ ਹੈ, ਤੇ ਸਭ ਨਰਕਿ ਕੰਡ ਮਹਿ ਪਰਿ ਹੈ। ਮੋ ਕੋ ਦਾਸੁ ਤਵਨ ਕਾ ਜਾਨੋ, ਯਾ ਮੈ ਭੇਦ ਨ ਰੰਚ ਪਛਾਨੋ।’’ ।’’(ਬਚਿਤ੍ਰ 13, 32)
 

‘‘ਜਿਸਨੋ ਸਾਜਨ ਰਾਖਸੀ ਦੁਸਮਨ ਕਵਨ ਬਿਚਾਰ। ਛ੍ਵੈਂ ਨ ਸਕੇ ਤਿੰਹ ਛਾਂਹਿਕੋ ਨਿਹਫਲ ਜਾਇ ਗਵਾਰ।’’ (ਬਚਿਤ੍ਰ 13, 24)
 

‘‘ਜਾਂਤੇ ਛੁਟਿ ਗਯੋ ਭ੍ਰਮ ਉਰਕਾ ਤਿਹ ਆਗੈ ਹਿੰਦੂ ਕਿਆ ਤੁਰਕਾ।’’ (ਚੌਬੀਸ, 19)
 

‘‘ਦਸਮ ਕਥਾ ਭਾਗੌਤ ਕੀ ਭਾਖਾ ਕਰੀ ਬਨਾਇ, ਅਵਰ ਬਾਸਨਾ ਨਾਹਿ ਪ੍ਰਭ ਧਰਮ ਜੁੱਧ ਕੇ ਚਾਇ।’’ (ਕ੍ਰਿਸ਼ਨਾਵ, 2491)